ਮੱਤੀਯਾਹ 20

ਉਹਨਾਂ ਨੇ ਉੱਤਰ ਦਿੱਤਾ, “ ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਨਹੀਂ ਦਿੱਤਾ।’ “ਉਸਨੇ ਉਹਨਾਂ ਨੂੰ ਕਿਹਾ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ਼ ਵਿੱਚ ਕੰਮ ਕਰੋ।’

Matthew 20:7 (UKJV) They say unto him, Because no man has hired us. He says unto them, Go all of you also into the vineyard; and whatsoever is right, that shall all of you receive.

5ਅਤੇ ਉਹ ਗਏ। “ਉਹ ਫਿਰ ਦੁਬਾਰਾ ਦਿਨ ਦੇ ਤਿੰਨ ਕੁ ਵਜੇ ਬਾਹਰ ਗਿਆ ਅਤੇ ਉਸੇ ਤਰ੍ਹਾਂ ਹੀ ਕੀਤਾ।

6ਲਗਭਗ ਸ਼ਾਮ ਦੇ ਪੰਜ ਵਜੇ ਉਹ ਬਾਹਰ ਗਿਆ ਅਤੇ ਉਸ ਨੇ ਹੋਰਨਾਂ ਨੂੰ ਆਸ-ਪਾਸ ਖੜ੍ਹੇ ਵੇਖਿਆ। ਉਸਨੇ ਉਹਨਾਂ ਨੂੰ ਪੁੱਛਿਆ, ‘ਤੁਸੀਂ ਸਾਰਾ ਦਿਨ ਇੱਥੇ ਵਿਹਲੇ ਕਿਉਂ ਖੜ੍ਹੇ ਹੋ?’ ”

7ਉਹਨਾਂ ਨੇ ਉੱਤਰ ਦਿੱਤਾ, “ ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਨਹੀਂ ਦਿੱਤਾ।’ “ਉਸਨੇ ਉਹਨਾਂ ਨੂੰ ਕਿਹਾ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ਼ ਵਿੱਚ ਕੰਮ ਕਰੋ।’

8“ਜਦੋਂ ਸ਼ਾਮ ਹੋਈ, ਤਾਂ ਬਾਗ਼ ਦੇ ਮਾਲਕ ਨੇ ਆਪਣੇ ਮੁੱਖੀ ਨੂੰ ਕਿਹਾ, ‘ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂਂ ਤੱਕ ਉਹਨਾਂ ਨੂੰ ਮਜ਼ਦੂਰੀ ਦੇ।’

9“ਅਤੇ ਜਦੋਂ ਉਹ ਮਜ਼ਦੂਰ ਆਏ ਜਿਹੜੇ ਸ਼ਾਮ ਦੇ ਪੰਜ ਕੁ ਵਜੇ ਕੰਮ ਤੇ ਲੱਗੇ ਸਨ ਤਾਂ ਉਹਨਾਂ ਨੂੰ ਵੀ ਇੱਕ ਦੀਨਾਰ ਮਿਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.