7ਉਹਨਾਂ ਨੇ ਉੱਤਰ ਦਿੱਤਾ, “ ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਨਹੀਂ ਦਿੱਤਾ।’ “ਉਸਨੇ ਉਹਨਾਂ ਨੂੰ ਕਿਹਾ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ਼ ਵਿੱਚ ਕੰਮ ਕਰੋ।’
8“ਜਦੋਂ ਸ਼ਾਮ ਹੋਈ, ਤਾਂ ਬਾਗ਼ ਦੇ ਮਾਲਕ ਨੇ ਆਪਣੇ ਮੁੱਖੀ ਨੂੰ ਕਿਹਾ, ‘ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂਂ ਤੱਕ ਉਹਨਾਂ ਨੂੰ ਮਜ਼ਦੂਰੀ ਦੇ।’
9“ਅਤੇ ਜਦੋਂ ਉਹ ਮਜ਼ਦੂਰ ਆਏ ਜਿਹੜੇ ਸ਼ਾਮ ਦੇ ਪੰਜ ਕੁ ਵਜੇ ਕੰਮ ਤੇ ਲੱਗੇ ਸਨ ਤਾਂ ਉਹਨਾਂ ਨੂੰ ਵੀ ਇੱਕ ਦੀਨਾਰ ਮਿਲਿਆ।
10ਅਤੇ ਜਦੋਂ ਉਹ ਆਏ ਜਿੰਨ੍ਹਾ ਨੂੰ ਪਹਿਲਾਂ ਕੰਮ ਤੇ ਲਗਾਇਆ ਸੀ, ਉਹਨਾਂ ਇਹ ਸਮਝਿਆ ਕਿ ਸਾਨੂੰ ਵੱਧ ਮਿਲੇਗਾ। ਪਰ ਉਹਨਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
11ਜਦੋਂ ਉਹਨਾਂ ਨੂੰ ਦੀਨਾਰ ਮਿਲੇ, ਤਾਂ ਉਹ ਮਾਲਕ ਦੇ ਵਿਰੁੱਧ ਬੁੜ-ਬੁੜ ਕਰਨ ਲੱਗੇ।