1ਜਦੋਂ ਯਿਸ਼ੂ ਅਤੇ ਉਹ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਯਿਸ਼ੂ ਦੋ ਚੇਲਿਆਂ ਨੂੰ ਇਹ ਆਗਿਆ ਨਾਲ ਅੱਗੇ ਭੇਜਦੇ ਹਨ,
2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ ਅਤੇ ਪਿੰਡ ਵਿੱਚ ਵੜਦੇ ਹੀ ਤੁਹਾਨੂੰ ਇੱਕ ਗਧੀ ਬੰਨ੍ਹੀ ਹੋਈ ਮਿਲੇਗੀ ਅਤੇ ਉਸਦੇ ਨਾਲ ਉਸਦਾ ਬੱਚਾ ਵੀ, ਉਸਨੂੰ ਖੋਲ ਕੇ ਮੇਰੇ ਕੋਲ ਲਿਆਓ।
3ਜੇ ਕੋਈ ਤੁਹਾਨੂੰ ਕੁਝ ਕਹੇ, ਤਾਂ ਆਖਣਾ ਕਿ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ, ਫਿਰ ਉਹ ਉਸੇ ਵੇਲੇ ਉਹਨਾਂ ਨੂੰ ਭੇਜ ਦੇਣਗੇ।”