8ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆਂ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
9ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਅਤੇ ਪਿੱਛੇ ਜਾ ਰਹੀ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸਨਾ ਉੱਚੇ ਸਵਰਗ ਦੇ ਵਿੱਚ!”
10ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਆਏ, ਤਾਂ ਪੂਰੇ ਨਗਰ ਵਿੱਚ ਹਲ-ਚਲ ਮੱਚ ਗਈ ਅਤੇ ਪੁੱਛਣ ਲੱਗੇ, “ਇਹ ਕੌਣ ਹੈ?”
11ਤਾਂ ਲੋਕਾਂ ਨੇ ਉੱਤਰ ਦਿੱਤਾ, “ਇਹ ਯਿਸ਼ੂ ਹੈ, ਗਲੀਲ ਦੇ ਨਾਜ਼ਰੇਥ ਦਾ ਨਬੀ।”
12ਫਿਰ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਲੋਕ ਕੁਰਬਾਨੀ ਲਈ ਜਾਨਵਰ ਵੇਚਦੇ ਅਤੇ ਖਰੀਦਦੇ ਸਨ। ਤਾਂ ਯਿਸ਼ੂ ਨੇ ਸ਼ਾਹੁਕਾਰਾਂ ਦੀਆ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕੀਆਂ ਨੂੰ ਉਲਟਾ ਦਿੱਤਾ।