ਮੱਤੀਯਾਹ 21

ਫਿਰ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਲੋਕ ਕੁਰਬਾਨੀ ਲਈ ਜਾਨਵਰ ਵੇਚਦੇ ਅਤੇ ਖਰੀਦਦੇ ਸਨ। ਤਾਂ ਯਿਸ਼ੂ ਨੇ ਸ਼ਾਹੁਕਾਰਾਂ ਦੀਆ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕੀਆਂ ਨੂੰ ਉਲਟਾ ਦਿੱਤਾ।

Matthew 21:12 (UKJV) And Jesus went into the temple of God, and cast out all them that sold and bought in the temple, and overthrew the tables of the moneychangers, and the seats of them that sold doves,

10ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਆਏ, ਤਾਂ ਪੂਰੇ ਨਗਰ ਵਿੱਚ ਹਲ-ਚਲ ਮੱਚ ਗਈ ਅਤੇ ਪੁੱਛਣ ਲੱਗੇ, “ਇਹ ਕੌਣ ਹੈ?”

11ਤਾਂ ਲੋਕਾਂ ਨੇ ਉੱਤਰ ਦਿੱਤਾ, “ਇਹ ਯਿਸ਼ੂ ਹੈ, ਗਲੀਲ ਦੇ ਨਾਜ਼ਰੇਥ ਦਾ ਨਬੀ।”

12ਫਿਰ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਹਨਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਲੋਕ ਕੁਰਬਾਨੀ ਲਈ ਜਾਨਵਰ ਵੇਚਦੇ ਅਤੇ ਖਰੀਦਦੇ ਸਨ। ਤਾਂ ਯਿਸ਼ੂ ਨੇ ਸ਼ਾਹੁਕਾਰਾਂ ਦੀਆ ਮੇਜ਼ਾਂ ਅਤੇ ਕਬੂਤਰ ਵੇਚਣ ਵਾਲਿਆਂ ਦੀ ਚੌਂਕੀਆਂ ਨੂੰ ਉਲਟਾ ਦਿੱਤਾ।

13ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’”

14ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹਨਾਂ ਕੋਲ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.