13ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਰਹੇ ਹੋ।’”
14ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹਨਾਂ ਕੋਲ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।
15ਜਦੋਂ ਮੁੱਖ ਜਾਜਕਾਂ ਅਤੇ ਉਪਦੇਸ਼ਕਾ ਨੇ ਉਹ ਅਚਰਜ਼ ਕੰਮ ਵੇਖੇ ਜਿਹੜੇ ਯਿਸ਼ੂ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਆਵਾਜ਼ ਨਾਲ ਬੋਲਦੇ ਅਤੇ, “ਦਾਵੀਦ ਦੇ ਪੁੱਤਰ ਦੀ ਹੋਸਨਾ,” ਆਖਦੇ ਵੇਖਿਆ, ਤਾਂ ਉਹ ਗੁੱਸੇ ਹੋ ਗਏ।
16ਉਹਨਾਂ ਨੇ ਯਿਸ਼ੂ ਨੂੰ ਕਿਹਾ, “ਕੀ ਤੂੰ ਸੁਣਦਾ ਹੈ ਜੋ ਇਹ ਕੀ ਆਖਦੇ ਹਨ?” ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਾਂ, ਕੀ ਤੁਸੀਂ ਇਹ ਕਦੇ ਨਹੀਂ ਪੜ੍ਹਿਆ, “ ‘ਬੱਚਿਆਂ ਅਤੇ ਦੁੱਧ ਚੁੰਗਣ ਵਾਲਿਆਂ ਦੇ ਮੂੰਹੋਂ ਉਸਤਤ ਪੂਰੀ ਕਰਵਾਈ?’ ”
17ਤਾਂ ਉਹ ਉਹਨਾਂ ਨੂੰ ਛੱਡ ਕੇ ਸ਼ਹਿਰ ਤੋਂ ਬਾਹਰ ਚਲਾ ਗਿਆ ਅਤੇ ਬੈਥਨੀਆ ਵਿੱਚ ਆ ਕੇ ਰਾਤ ਕੱਟੀ।