ਮੱਤੀਯਾਹ 21

ਉਹਨਾਂ ਨੇ ਯਿਸ਼ੂ ਨੂੰ ਕਿਹਾ, “ਕੀ ਤੂੰ ਸੁਣਦਾ ਹੈ ਜੋ ਇਹ ਕੀ ਆਖਦੇ ਹਨ?” ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਾਂ, ਕੀ ਤੁਸੀਂ ਇਹ ਕਦੇ ਨਹੀਂ ਪੜ੍ਹਿਆ, “ ‘ਬੱਚਿਆਂ ਅਤੇ ਦੁੱਧ ਚੁੰਗਣ ਵਾਲਿਆਂ ਦੇ ਮੂੰਹੋਂ ਉਸਤਤ ਪੂਰੀ ਕਰਵਾਈ?’ ”

Matthew 21:16 (UKJV) And said unto him, Hear you what these say? And Jesus says unto them, Yea; have all of you never read, Out of the mouth of babes and infants you have perfected praise?

14ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹਨਾਂ ਕੋਲ ਆਏ ਅਤੇ ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।

15ਜਦੋਂ ਮੁੱਖ ਜਾਜਕਾਂ ਅਤੇ ਉਪਦੇਸ਼ਕਾ ਨੇ ਉਹ ਅਚਰਜ਼ ਕੰਮ ਵੇਖੇ ਜਿਹੜੇ ਯਿਸ਼ੂ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਆਵਾਜ਼ ਨਾਲ ਬੋਲਦੇ ਅਤੇ, “ਦਾਵੀਦ ਦੇ ਪੁੱਤਰ ਦੀ ਹੋਸਨਾ,” ਆਖਦੇ ਵੇਖਿਆ, ਤਾਂ ਉਹ ਗੁੱਸੇ ਹੋ ਗਏ।

16ਉਹਨਾਂ ਨੇ ਯਿਸ਼ੂ ਨੂੰ ਕਿਹਾ, “ਕੀ ਤੂੰ ਸੁਣਦਾ ਹੈ ਜੋ ਇਹ ਕੀ ਆਖਦੇ ਹਨ?” ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਾਂ, ਕੀ ਤੁਸੀਂ ਇਹ ਕਦੇ ਨਹੀਂ ਪੜ੍ਹਿਆ, “ ‘ਬੱਚਿਆਂ ਅਤੇ ਦੁੱਧ ਚੁੰਗਣ ਵਾਲਿਆਂ ਦੇ ਮੂੰਹੋਂ ਉਸਤਤ ਪੂਰੀ ਕਰਵਾਈ?’ ”

17ਤਾਂ ਉਹ ਉਹਨਾਂ ਨੂੰ ਛੱਡ ਕੇ ਸ਼ਹਿਰ ਤੋਂ ਬਾਹਰ ਚਲਾ ਗਿਆ ਅਤੇ ਬੈਥਨੀਆ ਵਿੱਚ ਆ ਕੇ ਰਾਤ ਕੱਟੀ।

18ਸਵੇਰੇ, ਜਦੋਂ ਯਿਸ਼ੂ ਵਾਪਸ ਸ਼ਹਿਰ ਨੂੰ ਜਾ ਰਹੇ ਸੀ, ਤਾਂ ਉਹਨਾਂ ਨੂੰ ਭੁੱਖ ਲੱਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.