ਮੱਤੀਯਾਹ 21

ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ ਅਤੇ ਪਿੰਡ ਵਿੱਚ ਵੜਦੇ ਹੀ ਤੁਹਾਨੂੰ ਇੱਕ ਗਧੀ ਬੰਨ੍ਹੀ ਹੋਈ ਮਿਲੇਗੀ ਅਤੇ ਉਸਦੇ ਨਾਲ ਉਸਦਾ ਬੱਚਾ ਵੀ, ਉਸਨੂੰ ਖੋਲ ਕੇ ਮੇਰੇ ਕੋਲ ਲਿਆਓ।

Matthew 21:2 (UKJV) Saying unto them, Go into the village opposite to you, and immediately all of you shall find an ass tied, and a colt with her: loose them, and bring them unto me.

1ਜਦੋਂ ਯਿਸ਼ੂ ਅਤੇ ਉਹ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਯਿਸ਼ੂ ਦੋ ਚੇਲਿਆਂ ਨੂੰ ਇਹ ਆਗਿਆ ਨਾਲ ਅੱਗੇ ਭੇਜਦੇ ਹਨ,

2ਉਹਨਾਂ ਨੂੰ ਕਿਹਾ, “ਉਸ ਪਿੰਡ ਵਿੱਚ ਜਾਓ ਜਿਹੜਾ ਤੁਹਾਡੇ ਸਾਹਮਣੇ ਹੈ ਅਤੇ ਪਿੰਡ ਵਿੱਚ ਵੜਦੇ ਹੀ ਤੁਹਾਨੂੰ ਇੱਕ ਗਧੀ ਬੰਨ੍ਹੀ ਹੋਈ ਮਿਲੇਗੀ ਅਤੇ ਉਸਦੇ ਨਾਲ ਉਸਦਾ ਬੱਚਾ ਵੀ, ਉਸਨੂੰ ਖੋਲ ਕੇ ਮੇਰੇ ਕੋਲ ਲਿਆਓ।

3ਜੇ ਕੋਈ ਤੁਹਾਨੂੰ ਕੁਝ ਕਹੇ, ਤਾਂ ਆਖਣਾ ਕਿ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ, ਫਿਰ ਉਹ ਉਸੇ ਵੇਲੇ ਉਹਨਾਂ ਨੂੰ ਭੇਜ ਦੇਣਗੇ।”

4ਇਹ ਨਬੀ ਦੁਆਰਾ ਕਹੇ ਗਏ ਵਚਨਾਂ ਨੂੰ ਪੂਰਾ ਕਰਨ ਲਈ ਹੋਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.