20ਜਦੋਂ ਚੇਲਿਆਂ ਨੇ ਇਹ ਵੇਖਿਆ, ਤਾਂ ਉਹ ਹੈਰਾਨ ਹੋ ਗਏ। ਅਤੇ ਇੱਕ ਦੂਸਰੇ ਨੂੰ ਆਖਣ ਲੱਗੇ, “ਕੀ ਇਹ ਹੰਜ਼ੀਰ ਦਾ ਰੁੱਖ ਐਨੀ ਜਲਦੀ ਕਿਵੇਂ ਸੁੱਕ ਗਿਆ?”
21ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।
22ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”
23ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
24ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਜੇ ਤੁਸੀਂ ਮੈਨੂੰ ਉੱਤਰ ਦਿਓ, ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।