ਮੱਤੀਯਾਹ 21

ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”

Matthew 21:23 (UKJV) And when he was come into the temple, the chief priests and the elders of the people came unto him as he was teaching, and said, By what authority do you these things? and who gave you this authority?

21ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਹਾਨੂੰ ਵਿਸ਼ਵਾਸ ਹੈ ਤੇ ਸ਼ੱਕ ਨਾ ਕਰੋ, ਤੁਸੀਂ ਸਿਰਫ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਰੁੱਖ ਨਾਲ ਹੋਇਆ, ਪਰ ਜੇ ਤੁਸੀਂ ਇਸ ਪਹਾੜ ਨੂੰ ਆਖੋਗੇ, ‘ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ,’ ਤਾਂ ਅਜਿਹਾ ਹੋ ਜਾਵੇਗਾ।

22ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”

23ਯਿਸ਼ੂ ਹੈਕਲ ਦੇ ਵਿਹੜੇ ਵਿੱਚ ਵੜਿਆ ਅਤੇ ਜਦੋਂ ਉਹ ਸਿੱਖਿਆ ਦੇ ਰਹੇ ਸੀ, ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਉਸ ਦੇ ਕੋਲ ਆਏ। ਉਹਨਾਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਹੋ? ਅਤੇ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”

24ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਜੇ ਤੁਸੀਂ ਮੈਨੂੰ ਉੱਤਰ ਦਿਓ, ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।

25ਯੋਹਨ ਦਾ ਬਪਤਿਸਮਾ ਕਿੱਥੋਂ ਆਇਆ ਸੀ, ਸਵਰਗ ਵੱਲੋਂ ਜਾਂ ਮਨੁੱਖ ਵੱਲੋਂ?” ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਵੱਲੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.