ਮੱਤੀਯਾਹ 21

“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖ਼ਲ ਹੋਣਗੇ।

Matthew 21:31 (UKJV) Whether of them two did the will of his father? They say unto him, The first. Jesus says unto them, Verily I say unto you, That the publicans and the harlots go into the kingdom of God before you.

29ਪੁੱਤਰ ਨੇ ਉੱਤਰ ਦਿੱਤਾ “ ‘ਮੇਰਾ ਜੀ ਨਹੀਂ ਕਰਦਾ,’ ਪਰ ਬਾਅਦ ਵਿੱਚ ਉਹ ਪਛਤਾਇਆ ਅਤੇ ਕੰਮ ਕਰਨ ਲਈ ਬਾਗ਼ ਵਿੱਚ ਚਲਾ ਗਿਆ।

30“ਫਿਰ ਪਿਤਾ ਦੂਸਰੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਇਹੋ ਹੀ ਕਿਹਾ। ਉਸਨੇ ਉੱਤਰ ਦਿੱਤਾ, ‘ਠੀਕ ਹੈ ਸ਼੍ਰੀਮਾਨ ਜੀ,’ ਪਰ ਉਹ ਨਹੀਂ ਗਿਆ।

31“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖ਼ਲ ਹੋਣਗੇ।

32ਕਿਉਂਕਿ ਯੋਹਨ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਧਾਰਮਿਕਤਾ ਦਾ ਰਾਹ ਵਿਖਾਉਣ ਲਈ ਆਇਆ ਸੀ ਅਤੇ ਤੁਸੀਂ ਉਸਦਾ ਵਿਸ਼ਵਾਸ ਨਹੀਂ ਕੀਤਾ ਪਰ ਚੁੰਗੀ ਲੈਣ ਵਾਲਿਆਂ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਅਤੇ ਇਹ ਸਭ ਵੇਖ ਕੇ ਵੀ, ਤੁਸੀਂ ਨਾ ਪਛਤਾਏ ਅਤੇ ਨਾ ਵਿਸ਼ਵਾਸ ਕੀਤਾ।

33“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ਼ ਲਾਇਆ ਅਤੇ ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.