30“ਫਿਰ ਪਿਤਾ ਦੂਸਰੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਇਹੋ ਹੀ ਕਿਹਾ। ਉਸਨੇ ਉੱਤਰ ਦਿੱਤਾ, ‘ਠੀਕ ਹੈ ਸ਼੍ਰੀਮਾਨ ਜੀ,’ ਪਰ ਉਹ ਨਹੀਂ ਗਿਆ।
31“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖ਼ਲ ਹੋਣਗੇ।
32ਕਿਉਂਕਿ ਯੋਹਨ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਧਾਰਮਿਕਤਾ ਦਾ ਰਾਹ ਵਿਖਾਉਣ ਲਈ ਆਇਆ ਸੀ ਅਤੇ ਤੁਸੀਂ ਉਸਦਾ ਵਿਸ਼ਵਾਸ ਨਹੀਂ ਕੀਤਾ ਪਰ ਚੁੰਗੀ ਲੈਣ ਵਾਲਿਆਂ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਅਤੇ ਇਹ ਸਭ ਵੇਖ ਕੇ ਵੀ, ਤੁਸੀਂ ਨਾ ਪਛਤਾਏ ਅਤੇ ਨਾ ਵਿਸ਼ਵਾਸ ਕੀਤਾ।
33“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ਼ ਲਾਇਆ ਅਤੇ ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।
34ਜਦੋਂ ਵਾਢੀ ਦਾ ਸਮਾਂ ਆਇਆ, ਤਾਂ ਉਸਨੇ ਆਪਣੇ ਨੌਕਰਾਂ ਨੂੰ ਕਿਰਾਏਦਾਰਾਂ ਦੇ ਕੋਲ ਭੇਜਿਆ ਤਾਂ ਜੋ ਉਹ ਉਸਦਾ ਫ਼ਲ ਇਕੱਠਾ ਕਰ ਸਕਣ।