ਮੱਤੀਯਾਹ 21

“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ਼ ਲਾਇਆ ਅਤੇ ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।

Matthew 21:33 (UKJV) Hear another parable: There was a certain householder, which planted a vineyard, and hedged it round about, and dug a winepress in it, and built a tower, and let it out to husbandmen, and went into a far country:

31“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖ਼ਲ ਹੋਣਗੇ।

32ਕਿਉਂਕਿ ਯੋਹਨ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਧਾਰਮਿਕਤਾ ਦਾ ਰਾਹ ਵਿਖਾਉਣ ਲਈ ਆਇਆ ਸੀ ਅਤੇ ਤੁਸੀਂ ਉਸਦਾ ਵਿਸ਼ਵਾਸ ਨਹੀਂ ਕੀਤਾ ਪਰ ਚੁੰਗੀ ਲੈਣ ਵਾਲਿਆਂ ਅਤੇ ਵੇਸਵਾਵਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ। ਅਤੇ ਇਹ ਸਭ ਵੇਖ ਕੇ ਵੀ, ਤੁਸੀਂ ਨਾ ਪਛਤਾਏ ਅਤੇ ਨਾ ਵਿਸ਼ਵਾਸ ਕੀਤਾ।

33“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਘਰ ਦਾ ਮਾਲਕ ਸੀ ਜਿਸਨੇ ਅੰਗੂਰੀ ਬਾਗ਼ ਲਾਇਆ ਅਤੇ ਉਸਨੇ ਇਸਦੇ ਚਾਰ-ਚੁਫੇਰੇ ਇੱਕ ਕੰਧ ਕੀਤੀ ਅਤੇ ਉਸਦੇ ਵਿੱਚ ਰਸ ਲਈ ਇੱਕ ਚੁਬੱਚਾ ਪੁੱਟਿਆ ਅਤੇ ਬੁਰਜ ਵੀ ਬਣਾਇਆ। ਫਿਰ ਉਸਨੇ ਬਾਗ਼ ਕੁਝ ਕਿਸਾਨਾਂ ਨੂੰ ਕਿਰਾਏ ਤੇ ਦੇ ਦਿੱਤਾ ਅਤੇ ਕਿਸੇ ਹੋਰ ਜਗ੍ਹਾ ਚਲਾ ਗਿਆ।

34ਜਦੋਂ ਵਾਢੀ ਦਾ ਸਮਾਂ ਆਇਆ, ਤਾਂ ਉਸਨੇ ਆਪਣੇ ਨੌਕਰਾਂ ਨੂੰ ਕਿਰਾਏਦਾਰਾਂ ਦੇ ਕੋਲ ਭੇਜਿਆ ਤਾਂ ਜੋ ਉਹ ਉਸਦਾ ਫ਼ਲ ਇਕੱਠਾ ਕਰ ਸਕਣ।

35“ਅਤੇ ਕਿਰਾਏਦਾਰਾਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਕੇ; ਇੱਕ ਨੂੰ ਕੁੱਟਿਆ, ਦੂਸਰੇ ਨੂੰ ਮਾਰ ਸੁੱਟਿਆ ਅਤੇ ਤੀਸਰੇ ਨੂੰ ਪਥਰਾਓ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.