36ਫਿਰ ਉਸਨੇ ਪਹਿਲਾਂ ਹੋਰ ਨੌਕਰਾਂ ਨੂੰ ਉਹਨਾਂ ਕੋਲ ਭੇਜਿਆ ਅਤੇ ਕਿਰਾਏਦਾਰਾਂ ਨੇ ਉਹਨਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
37ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਉਹਨਾਂ ਦੇ ਕੋਲ ਇਹ ਸੋਚ ਕੇ ਭੇਜਿਆ, ‘ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
38“ਪਰ ਜਦੋਂ ਕਿਰਾਏਦਾਰਾਂ ਨੇ ਉਸਦੇ ਪੁੱਤਰ ਨੂੰ ਵੇਖਿਆ, ਤਾਂ ਉਹ ਇੱਕ ਦੂਸਰੇ ਨੂੰ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਉਸਦੀ ਵਿਰਾਸਤ ਸੰਭਾਲ ਲਈਏ।’
39ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।
40“ਇਸ ਲਈ, ਜਦੋਂ ਬਾਗ਼ ਦਾ ਮਾਲਕ ਆਵੇਗਾ ਤਦ ਉਹਨਾਂ ਕਿਰਾਏਦਾਰਾਂ ਨਾਲ ਕੀ ਕਰੇਂਗਾ?”