38“ਪਰ ਜਦੋਂ ਕਿਰਾਏਦਾਰਾਂ ਨੇ ਉਸਦੇ ਪੁੱਤਰ ਨੂੰ ਵੇਖਿਆ, ਤਾਂ ਉਹ ਇੱਕ ਦੂਸਰੇ ਨੂੰ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਉਸਦੀ ਵਿਰਾਸਤ ਸੰਭਾਲ ਲਈਏ।’
39ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।
40“ਇਸ ਲਈ, ਜਦੋਂ ਬਾਗ਼ ਦਾ ਮਾਲਕ ਆਵੇਗਾ ਤਦ ਉਹਨਾਂ ਕਿਰਾਏਦਾਰਾਂ ਨਾਲ ਕੀ ਕਰੇਂਗਾ?”
41ਉਹਨਾਂ ਨੇ ਉੱਤਰ ਦਿੱਤਾ, “ਉਹਨਾਂ ਦੁਸ਼ਟਾ ਦਾ ਬੁਰੀ ਤਰ੍ਹਾਂ ਨਾਸ ਕਰੇਂਗਾ ਅਤੇ ਅੰਗੂਰੀ ਬਾਗ਼ ਹੋਰਨਾਂ ਕਿਰਾਏਦਾਰਾਂ ਨੂੰ ਸੌਂਪੇਗਾ, ਜੋ ਸਮੇਂ ਤੇ ਉਸ ਨੂੰ ਫਸਲ ਦਾ ਹਿੱਸਾ ਦੇਣ।”
42ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’