42ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’
43“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫ਼ਲ ਲਿਆ ਸਕਣ।
44ਅਤੇ ਜਿਹੜਾ ਵੀ ਇਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ; ਪਰ ਜਿਸ ਕਿਸੇ ਦੇ ਉੱਤੇ ਇਹ ਡਿੱਗੇਗਾ ਉਸ ਨੂੰ ਪੀਹ ਸੁੱਟੇਗਾ।”
45ਜਦੋਂ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸ਼ੂ ਦਾ ਇਹ ਦ੍ਰਿਸ਼ਟਾਂਤ ਸੁਣਿਆ, ਤਾਂ ਉਹ ਸਮਝ ਗਏ ਕਿ ਯਿਸ਼ੂ ਉਹਨਾਂ ਬਾਰੇ ਗੱਲ ਕਰ ਰਹੇ ਹਨ।
46ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦਾ ਰਾਹ ਲੱਭਿਆ, ਪਰ ਉਹ ਲੋਕਾਂ ਕੋਲੋਂ ਡਰੇ ਕਿਉਂਕਿ ਲੋਕ ਯਿਸ਼ੂ ਨੂੰ ਨਬੀ ਮੰਨਦੇ ਸਨ।