5“ਸੀਯੋਨ ਦੀ ਬੇਟੀ ਨੂੰ ਆਖੋ, ‘ਵੇਖੋ, ਤੁਹਾਡਾ ਰਾਜਾ ਅਧੀਨਗੀ ਨਾਲ ਅਤੇ ਇੱਕ ਗਧੇ ਉੱਤੇ ਸਵਾਰ ਹੋ ਕੇ ਤੁਹਾਡੇ ਕੋਲ ਆਉਂਦਾ ਹੈ, ਹਾਂ, ਗਧੇ ਦੇ ਬੱਚੇ ਉੱਤੇ, ਭਾਰ ਚੁੱਕਣ ਵਾਲੇ ਦੇ ਗਧੀ ਉੱਤੇ।’ ”
6ਤਦ ਉਹ ਦੇ ਦੋ ਚੇਲੇ ਗਏ ਅਤੇ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
7ਅਤੇ ਉਹ ਗਧੀ ਅਤੇ ਉਸ ਦੇ ਬੱਚੇ ਨੂੰ ਲਿਆਏ ਅਤੇ ਉਹਨਾਂ ਉੱਤੇ ਆਪਣੇ ਕੱਪੜੇ ਪਾ ਦਿੱਤੇ ਤਾਂ ਕਿ ਯਿਸ਼ੂ ਉੱਪਰ ਬੈਠ ਗਿਆ।
8ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆਂ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
9ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਅਤੇ ਪਿੱਛੇ ਜਾ ਰਹੀ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸਨਾ ਉੱਚੇ ਸਵਰਗ ਦੇ ਵਿੱਚ!”