ਮੱਤੀਯਾਹ 21

ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆਂ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।

Matthew 21:8 (UKJV) And a very great multitude spread their garments in the way; others cut down branches from the trees, and scattered them in the way.

6ਤਦ ਉਹ ਦੇ ਦੋ ਚੇਲੇ ਗਏ ਅਤੇ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।

7ਅਤੇ ਉਹ ਗਧੀ ਅਤੇ ਉਸ ਦੇ ਬੱਚੇ ਨੂੰ ਲਿਆਏ ਅਤੇ ਉਹਨਾਂ ਉੱਤੇ ਆਪਣੇ ਕੱਪੜੇ ਪਾ ਦਿੱਤੇ ਤਾਂ ਕਿ ਯਿਸ਼ੂ ਉੱਪਰ ਬੈਠ ਗਿਆ।

8ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆਂ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।

9ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਅਤੇ ਪਿੱਛੇ ਜਾ ਰਹੀ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸਨਾ ਉੱਚੇ ਸਵਰਗ ਦੇ ਵਿੱਚ!”

10ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਆਏ, ਤਾਂ ਪੂਰੇ ਨਗਰ ਵਿੱਚ ਹਲ-ਚਲ ਮੱਚ ਗਈ ਅਤੇ ਪੁੱਛਣ ਲੱਗੇ, “ਇਹ ਕੌਣ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.