12ਰਾਜੇ ਨੇ ਉਸਨੂੰ ਪੁੱਛਿਆ, ‘ਮਿੱਤਰ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਤੋਂ ਬਿਨ੍ਹਾਂ ਕਿਵੇਂ ਅੰਦਰ ਆਇਆ?’ ਉਹ ਮਨੁੱਖ ਕੁਝ ਵੀ ਬੋਲ ਨਾ ਸਕਿਆ।
13“ਤਦ ਰਾਜੇ ਨੇ ਨੌਕਰ ਨੂੰ ਆਖਿਆ, ‘ਉਸ ਮਨੁੱਖ ਦੇ ਹੱਥ ਪੈਰ ਬੰਨ੍ਹ ਕੇ, ਇਸ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਦੰਦਾ ਦਾ ਪੀਸਣਾ ਹੋਵੇਗਾ।’
14“ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ, ਪਰ ਚੁਣੇ ਹੋਏ ਥੋੜ੍ਹੇ ਹਨ।”
15ਤਦ ਫ਼ਰੀਸੀਆਂ ਨੇ ਜਾ ਕੇ ਯਿਸ਼ੂ ਨੂੰ ਉਹਨਾਂ ਦੀਆਂ ਹੀ ਗੱਲਾਂ ਵਿੱਚ ਫਸਾਉਂਣ ਦੀ ਯੋਜਨਾ ਬਣਾਈ।
16ਉਹਨਾਂ ਨੇ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਯਿਸ਼ੂ ਕੋਲ ਭੇਜਿਆ ਅਤੇ ਉਹਨਾਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੁਸੀਂ ਇੱਕ ਸੱਚੇ ਆਦਮੀ ਹੋ ਅਤੇ ਤੁਸੀਂ ਸਚਿਆਈ ਨਾਲ ਪਰਮੇਸ਼ਵਰ ਦਾ ਰਾਹ ਸਿਖਾਉਂਦੇ ਹੋ ਅਤੇ ਤੁਹਾਨੂੰ ਕਿਸੇ ਦੀ ਵੀ ਪਰਵਾਹ ਨਹੀਂ, ਕਿਉਂਕਿ ਤੁਸੀਂ ਮਨੁੱਖਾਂ ਦਾ ਪੱਖਪਾਤ ਨਹੀਂ ਕਰਦੇ।