24ਉਹਨਾਂ ਨੇ ਕਿਹਾ, “ਗੁਰੂ ਜੀ,” ਮੋਸ਼ੇਹ ਨੇ ਆਖਿਆ ਸੀ, “ਜੇ ਕੋਈ ਮਨੁੱਖ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
25ਹੁਣ ਸਾਡੇ ਵਿੱਚ ਸੱਤ ਭਰਾ ਸਨ। ਪਹਿਲੇ ਭਰਾ ਨੇ ਵਿਆਹ ਕੀਤਾ ਮਰ ਗਿਆ ਅਤੇ ਬੇ-ਔਲਾਦ ਹੋਣ ਕਰਕੇ, ਆਪਣੇ ਭਰਾ ਦੇ ਲਈ ਆਪਣੀ ਪਤਨੀ ਨੂੰ ਛੱਡ ਗਿਆ।
26ਅਤੇ ਇਸੇ ਤਰ੍ਹਾਂ ਦੂਸਰੇ ਅਤੇ ਤੀਸਰੇ ਤੋਂ ਲੇ ਕੇ, ਸੱਤਵੇ ਭਰਾ ਤੱਕ ਹੁੰਦਾ ਰਿਹਾ।
27ਅਤੇ ਆਖਰਕਾਰ, ਉਹ ਔਰਤ ਵੀ ਮਰ ਗਈ।
28ਤਾਂ ਫਿਰ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”