ਮੱਤੀਯਾਹ 22

ਤਾਂ ਫਿਰ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”

Matthew 22:28 (UKJV) Therefore in the resurrection whose wife shall she be of the seven? for they all had her.

26ਅਤੇ ਇਸੇ ਤਰ੍ਹਾਂ ਦੂਸਰੇ ਅਤੇ ਤੀਸਰੇ ਤੋਂ ਲੇ ਕੇ, ਸੱਤਵੇ ਭਰਾ ਤੱਕ ਹੁੰਦਾ ਰਿਹਾ।

27ਅਤੇ ਆਖਰਕਾਰ, ਉਹ ਔਰਤ ਵੀ ਮਰ ਗਈ।

28ਤਾਂ ਫਿਰ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”

29ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ।

30ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.