ਮੱਤੀਯਾਹ 22

ਉਹ ਨੇ ਆਪਣੇ ਨੌਕਰਾਂ ਨੂੰ ਉਹਨਾਂ ਲੋਕਾਂ ਕੋਲ ਭੇਜਿਆ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਕਿ ਉਹ ਉਹਨਾਂ ਨੂੰ ਆਉਣ ਲਈ ਆਖੇ, ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ।

Matthew 22:3 (UKJV) And sent forth his servants to call them that were bidden to the wedding: and they would not come.

1ਯਿਸ਼ੂ ਉਹਨਾਂ ਨਾਲ ਫਿਰ ਦ੍ਰਿਸ਼ਟਾਂਤ ਵਿੱਚ ਗੱਲ ਕਰਨ ਲੱਗੇ:

2“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸਨੇ ਆਪਣੇ ਪੁੱਤਰ ਦਾ ਵਿਆਹ ਕੀਤਾ।

3ਉਹ ਨੇ ਆਪਣੇ ਨੌਕਰਾਂ ਨੂੰ ਉਹਨਾਂ ਲੋਕਾਂ ਕੋਲ ਭੇਜਿਆ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਕਿ ਉਹ ਉਹਨਾਂ ਨੂੰ ਆਉਣ ਲਈ ਆਖੇ, ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ।

4“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੈ ਆਪਣੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’

5“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਕੁਝ ਲੋਕ ਆਪਣੇ ਖੇਤਾਂ ਨੂੰ ਅਤੇ ਕੁਝ ਆਪਣੇ ਵਪਾਰ ਨੂੰ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.