28ਤਾਂ ਫਿਰ ਪੁਨਰ-ਉਥਾਨ ਵਾਲੇ ਦਿਨ, ਉਹ ਸੱਤਾ ਦੇ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹਨਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਸੀ?”
29ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ।
30ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
31ਪਰ ਪੁਨਰ-ਉਥਾਨ ਦੇ ਦਿਨ ਬਾਰੇ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ਵਰ ਨੇ ਤੁਹਾਨੂੰ ਆਖਿਆ ਸੀ।
32‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”