32‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”
33ਜਦੋਂ ਭੀੜ ਨੇ ਇਹ ਸੁਣਿਆ ਤਾਂ ਉਹ ਯਿਸ਼ੂ ਦੇ ਉਪਦੇਸ਼ ਤੋਂ ਹੈਰਾਨ ਹੋ ਗਏ।
34ਜਦੋਂ ਫ਼ਰੀਸੀਆਂ ਨੇ ਇਹ ਸੁਣਿਆ, ਜੋ ਯਿਸ਼ੂ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਜਗ੍ਹਾ ਇਕੱਠੇ ਹੋਏ।
35ਉਹਨਾਂ ਵਿੱਚੋਂ ਇੱਕ ਨੇ ਜਿਹੜਾ ਸ਼ਾਸਤਰੀ ਸੀ, ਪਰਖਣ ਲਈ ਯਿਸ਼ੂ ਨੂੰ ਪ੍ਰਸ਼ਨ ਕੀਤਾ:
36“ਗੁਰੂ ਜੀ, ਬਿਵਸਥਾ ਵਿੱਚ ਸਭ ਤੋਂ ਵੱਡਾ ਹੁਕਮ ਕਿਹੜਾ ਹੈ?”