33ਜਦੋਂ ਭੀੜ ਨੇ ਇਹ ਸੁਣਿਆ ਤਾਂ ਉਹ ਯਿਸ਼ੂ ਦੇ ਉਪਦੇਸ਼ ਤੋਂ ਹੈਰਾਨ ਹੋ ਗਏ।
34ਜਦੋਂ ਫ਼ਰੀਸੀਆਂ ਨੇ ਇਹ ਸੁਣਿਆ, ਜੋ ਯਿਸ਼ੂ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਜਗ੍ਹਾ ਇਕੱਠੇ ਹੋਏ।
35ਉਹਨਾਂ ਵਿੱਚੋਂ ਇੱਕ ਨੇ ਜਿਹੜਾ ਸ਼ਾਸਤਰੀ ਸੀ, ਪਰਖਣ ਲਈ ਯਿਸ਼ੂ ਨੂੰ ਪ੍ਰਸ਼ਨ ਕੀਤਾ:
36“ਗੁਰੂ ਜੀ, ਬਿਵਸਥਾ ਵਿੱਚ ਸਭ ਤੋਂ ਵੱਡਾ ਹੁਕਮ ਕਿਹੜਾ ਹੈ?”
37ਯਿਸ਼ੂ ਨੇ ਜਵਾਬ ਦਿੱਤਾ: “ ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’