ਮੱਤੀਯਾਹ 22

“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੈ ਆਪਣੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’

Matthew 22:4 (UKJV) Again, he sent forth other servants, saying, Tell them which are bidden, Behold, I have prepared my dinner: my oxen and my fatlings are killed, and all things are ready: come unto the marriage.

2“ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸਨੇ ਆਪਣੇ ਪੁੱਤਰ ਦਾ ਵਿਆਹ ਕੀਤਾ।

3ਉਹ ਨੇ ਆਪਣੇ ਨੌਕਰਾਂ ਨੂੰ ਉਹਨਾਂ ਲੋਕਾਂ ਕੋਲ ਭੇਜਿਆ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਕਿ ਉਹ ਉਹਨਾਂ ਨੂੰ ਆਉਣ ਲਈ ਆਖੇ, ਪਰ ਉਹਨਾਂ ਨੇ ਆਉਣ ਤੋਂ ਇਨਕਾਰ ਕਰ ਦਿੱਤਾ।

4“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੈ ਆਪਣੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’

5“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਕੁਝ ਲੋਕ ਆਪਣੇ ਖੇਤਾਂ ਨੂੰ ਅਤੇ ਕੁਝ ਆਪਣੇ ਵਪਾਰ ਨੂੰ ਚਲੇ ਗਏ।

6ਕਈਆਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਲਿਆ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਅਤੇ ਉਹਨਾਂ ਨੂੰ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.