41ਜਿਸ ਵੇਲੇ ਫ਼ਰੀਸੀ ਇਕੱਠੇ ਸਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ,
42“ਮਸੀਹ ਦੇ ਬਾਰੇ ਤੁਸੀਂ ਕੀ ਸੋਚਦੇ ਹੋ? ਇਹ ਕਿਸ ਦਾ ਪੁੱਤਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਦਾਵੀਦ ਦਾ ਪੁੱਤਰ।”
43ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਦਾਵੀਦ ਪਰਮੇਸ਼ਵਰ ਦੇ ਆਤਮਾ ਰਾਹੀ ਕਿਵੇਂ, ਉਸਨੂੰ ‘ਪ੍ਰਭੂ,’ ਆਖਦਾ ਹੈ?
44“ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠੋ, ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ, ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।” ’
45ਜਦੋਂ ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ, ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”