ਮੱਤੀਯਾਹ 22

ਕਈਆਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਲਿਆ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਅਤੇ ਉਹਨਾਂ ਨੂੰ ਮਾਰ ਦਿੱਤਾ।

Matthew 22:6 (UKJV) And the remnant took his servants, and pleaded them spitefully, and slew them.

4“ਫਿਰ ਉਸਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ, ‘ਜੋ ਸੱਦੇ ਹੋਇਆ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ: ਮੈ ਆਪਣੇ ਬੈਲ ਅਤੇ ਮੋਟੇ-ਮੋਟੇ ਜਾਨਵਰ ਵੱਢੇ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।’

5“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਕੁਝ ਲੋਕ ਆਪਣੇ ਖੇਤਾਂ ਨੂੰ ਅਤੇ ਕੁਝ ਆਪਣੇ ਵਪਾਰ ਨੂੰ ਚਲੇ ਗਏ।

6ਕਈਆਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਲਿਆ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਅਤੇ ਉਹਨਾਂ ਨੂੰ ਮਾਰ ਦਿੱਤਾ।

7ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।

8“ਤਦ ਉਸਨੇ ਆਪਣੇ ਨੌਕਰਾਂ ਨੂੰ ਆਖਿਆ, ‘ਵਿਆਹ ਦਾ ਸਮਾਨ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.