7ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।
8“ਤਦ ਉਸਨੇ ਆਪਣੇ ਨੌਕਰਾਂ ਨੂੰ ਆਖਿਆ, ‘ਵਿਆਹ ਦਾ ਸਮਾਨ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਹਨ।
9ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿਹੜਾ ਵੀ ਤੁਹਾਨੂੰ ਮਿਲੇ ਵਿਆਹ ਵਿੱਚ ਸੱਦ ਲਿਆਓ।’
10ਇਸ ਲਈ ਉਹ ਨੌਕਰ ਬਾਹਰ ਚਲੇ ਗਏ ਅਤੇ ਰਸਤਿਆਂ ਵਿੱਚ ਜਾ ਕੇ ਬੁਰੇ ਭਲੇ ਜਿਨ੍ਹੇ ਵੀ ਮਿਲੇ, ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
11“ਪਰ ਜਦੋਂ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਦ ਉਸਨੇ ਉੱਥੇ ਇੱਕ ਮਨੁੱਖ ਨੂੰ ਵੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।