9ਧਰਤੀ ਉੱਤੇ ਕਿਸੇ ਨੂੰ ਵੀ ਆਪਣਾ ‘ਪਿਤਾ,’ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
10ਨਾ ਹੀ ਤੁਸੀਂ ਉਪਦੇਸ਼ਕ ਅਖਵਾਏ ਜਾਓ, ਕਿਉਂਕਿ ਤੁਹਾਡੇ ਕੋਲ ਇੱਕ ਸਿੱਖਿਅਕ ਹੈ, ਉਹ ਹੈ ਮਸੀਹ।
11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਤੁਹਾਡਾ ਸੇਵਾਦਾਰ ਹੋਵੇ।
12ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।
13“ਪਰ ਹੇ ਕਪਟੀਓ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀਂ, ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।