ਮੱਤੀਯਾਹ 23

“ਪਰ ਹੇ ਕਪਟੀਓ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀਂ, ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।

Matthew 23:13 (UKJV) But woe unto you, scribes and Pharisees, hypocrites! for all of you shut up the kingdom of heaven against men: for all of you neither go in yourselves, neither suffer all of you them that are entering to go in.

11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਤੁਹਾਡਾ ਸੇਵਾਦਾਰ ਹੋਵੇ।

12ਕਿਉਂਕਿ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।

13“ਪਰ ਹੇ ਕਪਟੀਓ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀਂ, ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।

14“ਕਪਟੀਓ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ, ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।

15“ਹਾਏ ਕਪਟੀਓ, ਫ਼ਰੀਸੀਓ ਅਤੇ ਨੇਮ ਦੇ ਉਪਦੇਸ਼ਕੋ! ਤੁਸੀਂ ਕਿਸੇ ਵਿਅਕਤੀ ਨੂੰ ਯਹੂਦੀ ਧਰਮ ਵਿੱਚ ਸ਼ਾਮਲ ਕਰਨ ਲਈ ਲੰਬੇ ਸਮੁੰਦਰੀ ਅਤੇ ਜ਼ਮੀਨੀ ਯਾਤਰਾਵਾਂ ਕਰਦੇ ਹੋ, ਜਦੋਂ ਉਹ ਤੁਹਾਡੇ ਨਾਲ ਮਿਲ ਜਾਂਦਾ ਹੈ, ਤਾਂ ਤੁਸੀਂ ਉਸ ਨੂੰ ਨਰਕ ਦੀ ਅੱਗ ਦੀ ਦੁਗਣੀ ਸਜ਼ਾ ਦੇ ਭਾਗੀ ਬਣਾ ਦਿੰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.