13“ਪਰ ਹੇ ਕਪਟੀਓ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਤੁਸੀਂ ਆਪ ਉਸ ਵਿੱਚ ਵੜਦੇ ਨਹੀਂ, ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
14“ਕਪਟੀਓ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ, ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
15“ਹਾਏ ਕਪਟੀਓ, ਫ਼ਰੀਸੀਓ ਅਤੇ ਨੇਮ ਦੇ ਉਪਦੇਸ਼ਕੋ! ਤੁਸੀਂ ਕਿਸੇ ਵਿਅਕਤੀ ਨੂੰ ਯਹੂਦੀ ਧਰਮ ਵਿੱਚ ਸ਼ਾਮਲ ਕਰਨ ਲਈ ਲੰਬੇ ਸਮੁੰਦਰੀ ਅਤੇ ਜ਼ਮੀਨੀ ਯਾਤਰਾਵਾਂ ਕਰਦੇ ਹੋ, ਜਦੋਂ ਉਹ ਤੁਹਾਡੇ ਨਾਲ ਮਿਲ ਜਾਂਦਾ ਹੈ, ਤਾਂ ਤੁਸੀਂ ਉਸ ਨੂੰ ਨਰਕ ਦੀ ਅੱਗ ਦੀ ਦੁਗਣੀ ਸਜ਼ਾ ਦੇ ਭਾਗੀ ਬਣਾ ਦਿੰਦੇ ਹੋ।
16“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸਹੁੰ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’
17ਹੇ ਮੂਰਖੋ ਅਤੇ ਅੰਨ੍ਹਿਓ! ਵੱਡਾ ਕਿਹੜਾ ਹੈ: ਸੋਨਾ ਜਾਂ ਹੈਕਲ ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?