ਮੱਤੀਯਾਹ 23

“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸਹੁੰ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’

Matthew 23:16 (UKJV) Woe unto you, all of you blind guides, which say, Whosoever shall swear by the temple, it is nothing; but whosoever shall swear by the gold of the temple, he is a debtor!

14“ਕਪਟੀਓ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ, ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।

15“ਹਾਏ ਕਪਟੀਓ, ਫ਼ਰੀਸੀਓ ਅਤੇ ਨੇਮ ਦੇ ਉਪਦੇਸ਼ਕੋ! ਤੁਸੀਂ ਕਿਸੇ ਵਿਅਕਤੀ ਨੂੰ ਯਹੂਦੀ ਧਰਮ ਵਿੱਚ ਸ਼ਾਮਲ ਕਰਨ ਲਈ ਲੰਬੇ ਸਮੁੰਦਰੀ ਅਤੇ ਜ਼ਮੀਨੀ ਯਾਤਰਾਵਾਂ ਕਰਦੇ ਹੋ, ਜਦੋਂ ਉਹ ਤੁਹਾਡੇ ਨਾਲ ਮਿਲ ਜਾਂਦਾ ਹੈ, ਤਾਂ ਤੁਸੀਂ ਉਸ ਨੂੰ ਨਰਕ ਦੀ ਅੱਗ ਦੀ ਦੁਗਣੀ ਸਜ਼ਾ ਦੇ ਭਾਗੀ ਬਣਾ ਦਿੰਦੇ ਹੋ।

16“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸਹੁੰ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’

17ਹੇ ਮੂਰਖੋ ਅਤੇ ਅੰਨ੍ਹਿਓ! ਵੱਡਾ ਕਿਹੜਾ ਹੈ: ਸੋਨਾ ਜਾਂ ਹੈਕਲ ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?

18ਤੁਸੀਂ ਇਹ ਵੀ ਆਖਦੇ ਹੋ, ‘ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੋਈ ਗੱਲ ਨਹੀਂ; ਪਰ ਜਿਹੜੀ ਭੇਂਟ ਜੋ ਉਸ ਉੱਤੇ ਹੈ ਉਸਦੀ ਸਹੁੰ ਖਾਵੇ ਤਾਂ ਉਸ ਨੂੰ ਜ਼ਰੂਰ ਪੂਰੀ ਕਰਨੀ ਪਵੇਗੀ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.