ਮੱਤੀਯਾਹ 23

ਤੁਸੀਂ ਇਹ ਵੀ ਆਖਦੇ ਹੋ, ‘ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੋਈ ਗੱਲ ਨਹੀਂ; ਪਰ ਜਿਹੜੀ ਭੇਂਟ ਜੋ ਉਸ ਉੱਤੇ ਹੈ ਉਸਦੀ ਸਹੁੰ ਖਾਵੇ ਤਾਂ ਉਸ ਨੂੰ ਜ਼ਰੂਰ ਪੂਰੀ ਕਰਨੀ ਪਵੇਗੀ।’

Matthew 23:18 (UKJV) And, Whosoever shall swear by the altar, it is nothing; but whosoever swears by the gift that is upon it, he is guilty.

16“ਹਾਏ ਤੁਹਾਡੇ ਉੱਤੇ, ਅੰਨ੍ਹੇ ਆਗੂਓ! ਤੁਸੀਂ ਆਖਦੇ ਹੋ, ‘ਅਗਰ ਕੋਈ ਹੈਕਲ ਦੀ ਸਹੁੰ ਖਾਵੇ, ਤਾਂ ਕੋਈ ਗੱਲ ਨਹੀਂ; ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਉਸਨੂੰ ਜ਼ਰੂਰ ਪੂਰੀ ਕਰਨੀ ਚਾਹੀਦੀ ਹੈ।’

17ਹੇ ਮੂਰਖੋ ਅਤੇ ਅੰਨ੍ਹਿਓ! ਵੱਡਾ ਕਿਹੜਾ ਹੈ: ਸੋਨਾ ਜਾਂ ਹੈਕਲ ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?

18ਤੁਸੀਂ ਇਹ ਵੀ ਆਖਦੇ ਹੋ, ‘ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੋਈ ਗੱਲ ਨਹੀਂ; ਪਰ ਜਿਹੜੀ ਭੇਂਟ ਜੋ ਉਸ ਉੱਤੇ ਹੈ ਉਸਦੀ ਸਹੁੰ ਖਾਵੇ ਤਾਂ ਉਸ ਨੂੰ ਜ਼ਰੂਰ ਪੂਰੀ ਕਰਨੀ ਪਵੇਗੀ।’

19ਹੇ ਅੰਨ੍ਹੇ ਮਨੁੱਖੋ! ਕਿਹੜਾ ਵੱਡਾ ਹੈ, ਭੇਂਟ ਜਾ ਜਗਵੇਦੀ, ਜਿਹੜੀ ਭੇਂਟ ਨੂੰ ਪਵਿੱਤਰ ਕਰਦੀ ਹੈ?

20ਇਸ ਲਈ, ਜਿਹੜਾ ਵੀ ਜਗਵੇਦੀ ਦੀ ਸਹੁੰ ਖਾਂਦਾ ਹੈ, ਉਹਨਾਂ ਸਭਨਾਂ ਚੀਜ਼ਾ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.