22ਅਤੇ ਜੋ ਕੋਈ ਵੀ ਸਵਰਗ ਦੀ ਸਹੁੰ ਖਾਂਦਾ ਹੈ ਸੋ ਪਰਮੇਸ਼ਵਰ ਦੇ ਸਿੰਘਾਸਣ ਦੀ ਅਤੇ ਉਸਦੇ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।
23“ਹੇ ਕਪਟੀ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਮਸਾਲੇ, ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ। ਪਰ ਤੁਸੀਂ ਬਿਵਸਥਾ ਦੇ ਖਾਸ ਵਿਸ਼ਿਆਂ ਨੂੰ ਨਜ਼ਰ ਅੰਦਾਜ਼ ਕਰਦੇ ਹੋ, ਅਰਥਾਤ ਨਿਆਂ, ਦਯਾ ਅਤੇ ਵਫ਼ਾਦਾਰੀ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਵੀ ਕਰਦੇ ਅਤੇ ਉਹਨਾਂ ਨੂੰ ਵੀ ਨਾ ਛੱਡਦੇ।
24ਹੇ ਅੰਨ੍ਹੇ ਆਗੂਓ! ਤੁਸੀਂ ਮੱਛਰ ਪੁਣ ਲੈਂਦੇ ਹੋ ਪਰ ਊਠ ਨਿਗਲ ਜਾਂਦੇ ਹੋ!
25“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕੱਪ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ, ਪਰ ਅੰਦਰੋਂ ਇਹ ਲਾਲਚ ਅਤੇ ਬਦੀ ਨਾਲ ਭਰੇ ਹੋਏ ਹਨ।
26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕੱਪ ਅਤੇ ਥਾਲੀ ਨੂੰ ਅੰਦਰੋਂ ਸਾਫ਼ ਕਰੋ, ਤਾਂ ਉਹ ਬਾਹਰੋਂ ਸਾਫ਼ ਹੋ ਜਾਣਗੇ।