ਮੱਤੀਯਾਹ 23

“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕਬਰਾਂ ਦੇ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆ ਹਨ।

Matthew 23:27 (UKJV) Woe unto you, scribes and Pharisees, hypocrites! for all of you are like unto whitewashed sepulchers, which indeed appear beautiful outward, but are within full of dead men's bones, and of all uncleanness.

25“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕੱਪ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ, ਪਰ ਅੰਦਰੋਂ ਇਹ ਲਾਲਚ ਅਤੇ ਬਦੀ ਨਾਲ ਭਰੇ ਹੋਏ ਹਨ।

26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕੱਪ ਅਤੇ ਥਾਲੀ ਨੂੰ ਅੰਦਰੋਂ ਸਾਫ਼ ਕਰੋ, ਤਾਂ ਉਹ ਬਾਹਰੋਂ ਸਾਫ਼ ਹੋ ਜਾਣਗੇ।

27“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕਬਰਾਂ ਦੇ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆ ਹਨ।

28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।

29“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂਂ ਸਮਾਧਾਂ ਨੂੰ ਸੁਆਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.