ਮੱਤੀਯਾਹ 23

“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂਂ ਸਮਾਧਾਂ ਨੂੰ ਸੁਆਰਦੇ ਹੋ।

Matthew 23:29 (UKJV) Woe unto you, scribes and Pharisees, hypocrites! because all of you build the tombs of the prophets, and garnish the sepulchers of the righteous,

27“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਤੁਸੀਂ ਕਬਰਾਂ ਦੇ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆ ਹਨ।

28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।

29“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂਂ ਸਮਾਧਾਂ ਨੂੰ ਸੁਆਰਦੇ ਹੋ।

30ਅਤੇ ਤੁਸੀਂ ਕਹਿੰਦੇ ਹੋ, ‘ਅਗਰ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ, ਤਾਂ ਉਹਨਾਂ ਨਾਲ ਨਬੀਆਂ ਦੇ ਲਹੂ ਵਿੱਚ ਸ਼ਾਮਿਲ ਨਾ ਹੁੰਦੇ।’

31ਸੋ ਤੁਸੀਂ ਆਪਣੇ ਆਪ ਬਾਰੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.