28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
29“ਹਾਏ ਤੁਹਾਡੇ ਉੱਤੇ, ਨੇਮ ਦੇ ਉਪਦੇਸ਼ਕੋ, ਪਖੰਡੀਓ ਅਤੇ ਫ਼ਰੀਸੀਓ! ਕਿਉਂ ਜੋ ਤੁਸੀਂ ਨਬੀਆਂ ਦੀਆਂਂ ਕਬਰਾਂ ਨੂੰ ਬਣਾਉਂਦੇ ਹੋ ਅਤੇ ਧਰਮੀਆਂ ਦੀਆਂਂ ਸਮਾਧਾਂ ਨੂੰ ਸੁਆਰਦੇ ਹੋ।
30ਅਤੇ ਤੁਸੀਂ ਕਹਿੰਦੇ ਹੋ, ‘ਅਗਰ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ, ਤਾਂ ਉਹਨਾਂ ਨਾਲ ਨਬੀਆਂ ਦੇ ਲਹੂ ਵਿੱਚ ਸ਼ਾਮਿਲ ਨਾ ਹੁੰਦੇ।’
31ਸੋ ਤੁਸੀਂ ਆਪਣੇ ਆਪ ਬਾਰੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।
32ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।