ਮੱਤੀਯਾਹ 23

ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।

Matthew 23:32 (UKJV) Fill all of you up then the measure of your fathers.

30ਅਤੇ ਤੁਸੀਂ ਕਹਿੰਦੇ ਹੋ, ‘ਅਗਰ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ, ਤਾਂ ਉਹਨਾਂ ਨਾਲ ਨਬੀਆਂ ਦੇ ਲਹੂ ਵਿੱਚ ਸ਼ਾਮਿਲ ਨਾ ਹੁੰਦੇ।’

31ਸੋ ਤੁਸੀਂ ਆਪਣੇ ਆਪ ਬਾਰੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।

32ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।

33“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?

34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.