ਮੱਤੀਯਾਹ 23

“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?

Matthew 23:33 (UKJV) All of you serpents, all of you generation of vipers, how can all of you escape the damnation of hell?

31ਸੋ ਤੁਸੀਂ ਆਪਣੇ ਆਪ ਬਾਰੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।

32ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।

33“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?

34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।

35ਤਾਂ ਕਿ ਧਰਮੀਆਂ ਦਾ ਜਿੰਨਾ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਉਹ ਸੱਭ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.