ਮੱਤੀਯਾਹ 23

ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।

Matthew 23:34 (UKJV) Wherefore, behold, I send unto you prophets, and wise men, and scribes: and some of them all of you shall kill and crucify; and some of them shall all of you scourge in your synagogues, and persecute them from city to city:

32ਜਾਓ ਅਤੇ ਜੋ ਤੁਹਾਡੇ ਪਿਉ-ਦਾਦਿਆਂ ਨੇ ਅਰੰਭ ਕੀਤਾ ਉਸਨੂੰ ਪੂਰਾ ਕਰਦੇ ਰਹੋ।

33“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?

34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।

35ਤਾਂ ਕਿ ਧਰਮੀਆਂ ਦਾ ਜਿੰਨਾ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਉਹ ਸੱਭ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.