ਮੱਤੀਯਾਹ 23

ਤਾਂ ਕਿ ਧਰਮੀਆਂ ਦਾ ਜਿੰਨਾ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਉਹ ਸੱਭ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

Matthew 23:35 (UKJV) That upon you may come all the righteous blood shed upon the earth, from the blood of righteous Abel unto the blood of Zacharias son of Barachias, whom all of you slew between the temple and the altar.

33“ਹੇ ਸੱਪੋ! ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਵੇਂ ਬਚੋਗੇ?

34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਹਨਾਂ ਵਿੱਚੋਂ ਕਈਆਂ ਨੂੰ ਤੁਸੀਂ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ; ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਹਨਾਂ ਦੇ ਮਗਰ ਜਾਓਗੇ।

35ਤਾਂ ਕਿ ਧਰਮੀਆਂ ਦਾ ਜਿੰਨਾ ਵੀ ਲਹੂ ਧਰਤੀ ਉੱਤੇ ਵਹਾਇਆ ਗਿਆ ਉਹ ਸੱਭ ਤੁਹਾਡੇ ਜੁੰਮੇ ਹੀ ਆਵੇ, ਧਰਮੀ ਹਾਬਿਲ ਤੋਂ ਲੈ ਕੇ ਬੈਰੇਖਾਯ ਦਾ ਪੁੱਤਰ ਜ਼ਕਰਯਾਹ ਦੇ ਲਹੂ ਤੱਕ, ਜਿਸਨੂੰ ਵੀ ਤੁਸੀਂ ਹੈਕਲ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।

37“ਹੇ ਯੇਰੂਸ਼ਲੇਮ, ਹੇ ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.