ਮੱਤੀਯਾਹ 23

ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ।

Matthew 23:38 (UKJV) Behold, your house is left unto you desolate.

36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।

37“ਹੇ ਯੇਰੂਸ਼ਲੇਮ, ਹੇ ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

38ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ।

39ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.