ਮੱਤੀਯਾਹ 23

ਉਹ ਭਾਰੀ ਬੋਝ ਬੰਨ੍ਹ ਕੇ ਲੋਕਾਂ ਦੇ ਮੋਢਿਆਂ ਉੱਤੇ ਰੱਖਦੇ ਹਨ, ਪਰ ਆਪ ਉਸ ਨੂੰ ਹਟਾਉਣ ਲਈ ਆਪਣੀ ਉਂਗਲ ਤੱਕ ਚੁੱਕਣਾ ਨਹੀਂ ਚਾਹੁੰਦੇ।

Matthew 23:4 (UKJV) For they bind heavy burdens and grievous to be borne, and lay them on men's shoulders; but they themselves will not move them with one of their fingers.

2“ਉਪਦੇਸ਼ਕ ਅਤੇ ਫ਼ਰੀਸੀ ਮੋਸ਼ੇਹ ਦੀ ਗੱਦੀ ਉੱਤੇ ਬੈਠੇ ਹਨ।

3ਇਸ ਲਈ ਤੁਹਾਨੂੰ ਉਹਨਾਂ ਹਰ ਚੀਜ਼ਾਂ ਨੂੰ ਧਿਆਨ ਵਿੱਚ ਰੱਖਣ ਦੀ ਜ਼ਰੂਰਤ ਹੈ ਜੋ ਉਹ ਤੁਹਾਨੂੰ ਦੱਸਦੇ ਹਨ। ਪਰ ਉਹ ਨਾ ਕਰੋ ਜੋ ਉਹ ਕਰਦੇ ਹਨ, ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।

4ਉਹ ਭਾਰੀ ਬੋਝ ਬੰਨ੍ਹ ਕੇ ਲੋਕਾਂ ਦੇ ਮੋਢਿਆਂ ਉੱਤੇ ਰੱਖਦੇ ਹਨ, ਪਰ ਆਪ ਉਸ ਨੂੰ ਹਟਾਉਣ ਲਈ ਆਪਣੀ ਉਂਗਲ ਤੱਕ ਚੁੱਕਣਾ ਨਹੀਂ ਚਾਹੁੰਦੇ।

5“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ: ਕਿਉਂਕਿ ਉਹ ਆਪਣੀਆਂ ਪੋਥੀਆਂ ਵਾਲੇ ਥੈਲੀਆਂ ਨੂੰ ਚੌੜਾ ਕਰਦੇ ਹਨ ਅਤੇ ਆਪਣੀਆਂ ਝਾਲਰਾਂਂ ਵਧਾਉਂਦੇ ਹਨ।

6ਉਹ ਦਾਅਵਤ ਤੇ ਖਾਸ ਸਥਾਨਾਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਸਭ ਤੋਂ ਅਗਲੀਆਂ ਸੀਟਾਂ ਪਸੰਦ ਕਰਦੇ ਹਨ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.