4ਉਹ ਭਾਰੀ ਬੋਝ ਬੰਨ੍ਹ ਕੇ ਲੋਕਾਂ ਦੇ ਮੋਢਿਆਂ ਉੱਤੇ ਰੱਖਦੇ ਹਨ, ਪਰ ਆਪ ਉਸ ਨੂੰ ਹਟਾਉਣ ਲਈ ਆਪਣੀ ਉਂਗਲ ਤੱਕ ਚੁੱਕਣਾ ਨਹੀਂ ਚਾਹੁੰਦੇ।
5“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ: ਕਿਉਂਕਿ ਉਹ ਆਪਣੀਆਂ ਪੋਥੀਆਂ ਵਾਲੇ ਥੈਲੀਆਂ ਨੂੰ ਚੌੜਾ ਕਰਦੇ ਹਨ ਅਤੇ ਆਪਣੀਆਂ ਝਾਲਰਾਂਂ ਵਧਾਉਂਦੇ ਹਨ।
6ਉਹ ਦਾਅਵਤ ਤੇ ਖਾਸ ਸਥਾਨਾਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਸਭ ਤੋਂ ਅਗਲੀਆਂ ਸੀਟਾਂ ਪਸੰਦ ਕਰਦੇ ਹਨ;
7ਉਹ ਬਜ਼ਾਰਾਂ ਵਿੱਚ ਸਤਿਕਾਰ ਲੈਣਾ ਅਤੇ ਮਨੁੱਖਾਂ ਕੋਲੋਂ ‘ਗੁਰੂ ਜੀ’ ਅਖਵਾਉਂਣਾ ਪਸੰਦ ਕਰਦੇ ਹਨ।
8“ਪਰ ਤੁਸੀਂ ‘ਗੁਰੂ,’ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਰਾਂ ਹੋ।