6ਉਹ ਦਾਅਵਤ ਤੇ ਖਾਸ ਸਥਾਨਾਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਸਭ ਤੋਂ ਅਗਲੀਆਂ ਸੀਟਾਂ ਪਸੰਦ ਕਰਦੇ ਹਨ;
7ਉਹ ਬਜ਼ਾਰਾਂ ਵਿੱਚ ਸਤਿਕਾਰ ਲੈਣਾ ਅਤੇ ਮਨੁੱਖਾਂ ਕੋਲੋਂ ‘ਗੁਰੂ ਜੀ’ ਅਖਵਾਉਂਣਾ ਪਸੰਦ ਕਰਦੇ ਹਨ।
8“ਪਰ ਤੁਸੀਂ ‘ਗੁਰੂ,’ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਰਾਂ ਹੋ।
9ਧਰਤੀ ਉੱਤੇ ਕਿਸੇ ਨੂੰ ਵੀ ਆਪਣਾ ‘ਪਿਤਾ,’ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
10ਨਾ ਹੀ ਤੁਸੀਂ ਉਪਦੇਸ਼ਕ ਅਖਵਾਏ ਜਾਓ, ਕਿਉਂਕਿ ਤੁਹਾਡੇ ਕੋਲ ਇੱਕ ਸਿੱਖਿਅਕ ਹੈ, ਉਹ ਹੈ ਮਸੀਹ।