11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
12ਬੁਰਾਈ ਦੇ ਵਧਣ ਕਾਰਨ, ਬਹੁਤਿਆਂ ਦਾ ਪਿਆਰ ਠੰਡਾ ਹੁੰਦਾ ਜਾਵੇਗਾ।
13ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਬਚਾਇਆ ਜਾਵੇਗਾ।
14ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਰਾਸ਼ਟਰਾਂ ਵਿੱਚ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਫਿਰ ਅੰਤ ਆਵੇਗਾ।
15“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ।