ਮੱਤੀਯਾਹ 24

“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ।

Matthew 24:15 (UKJV) When all of you therefore shall see the abomination of desolation, spoken of by Daniel the prophet, stand in the holy place, (whoso reads, let him understand:)

13ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਬਚਾਇਆ ਜਾਵੇਗਾ।

14ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਰਾਸ਼ਟਰਾਂ ਵਿੱਚ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਫਿਰ ਅੰਤ ਆਵੇਗਾ।

15“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ।

16ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।

17ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.