14ਅਤੇ ਰਾਜ ਦੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਸਾਰੇ ਰਾਸ਼ਟਰਾਂ ਵਿੱਚ ਗਵਾਹੀ ਦੇ ਤੌਰ ਤੇ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਫਿਰ ਅੰਤ ਆਵੇਗਾ।
15“ਇਸ ਲਈ ਜਦੋਂ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਸੀ, ਪਵਿੱਤਰ ਸਥਾਨ ਵਿੱਚ ਖੜ੍ਹੀ ਵੇਖੋਗੇ। ਪੜ੍ਹਨ ਵਾਲਾ ਸਮਝ ਲਵੇ।
16ਤਦ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।
17ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
18ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।