ਮੱਤੀਯਾਹ 24

ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਦਿਸ਼ਾ ਵੱਲੋਂ ਚਮਕਦੀ ਪੱਛਮ ਵੱਲੋਂ ਦਿਖਦੀ ਹੈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

Matthew 24:27 (UKJV) For as the lightning comes out of the east, and shines even unto the west; so shall also the coming of the Son of man be.

25ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ਹੈ।

26“ਇਸ ਲਈ ਜੇ ਕੋਈ ਵੀ ਤੁਹਾਨੂੰ ਆਖੇ, ‘ਉਹ ਉੱਥੇ ਹੈ, ਬਾਹਰ ਉਜਾੜ ਵਿੱਚ,’ ਤਾਂ ਬਾਹਰ ਨਾ ਜਾਣਾ; ਜਾਂ ਕਹਿਣ, ‘ਕਿ ਉਹ ਇੱਥੇ ਹੈ, ਅੰਦਰਲਿਆਂ ਕਮਰਿਆ ਵਿੱਚ,’ ਤਾਂ ਵੀ ਵਿਸ਼ਵਾਸ ਨਾ ਕਰਨਾ।

27ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਦਿਸ਼ਾ ਵੱਲੋਂ ਚਮਕਦੀ ਪੱਛਮ ਵੱਲੋਂ ਦਿਖਦੀ ਹੈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।

28ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ ਜਿੱਥੇ ਵੀ ਲਾਸ਼ਾ ਹਨ।

29“ਉਹਨਾਂ ਦਿਨਾਂ ਦੇ ਕਸ਼ਟ ਤੋਂ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ; ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.